ਕਰਤਾਰਪੁਰ ਸਾਹਿਬ ਜਾਣ ਲਈ ਡਾ. ਮਨਮੋਹਨ ਸਿੰਘ ਨੂੰ ਸੌਂਪੀ ਇਹ ਅਹਿਮ ਜ਼ਿੰਮੇਵਾਰੀ

ਕਰਤਾਰਪੁਰ ਸਾਹਿਬ ਜਾਣ ਲਈ ਡਾ. ਮਨਮੋਹਨ ਸਿੰਘ ਨੂੰ ਸੌਂਪੀ ਇਹ ਅਹਿਮ ਜ਼ਿੰਮੇਵਾਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹਰ ਕੋਈ ਲੰਬੇ ਸਮੇਂ ਤੋਂ ਉਡੀਕਾਂ ਕਰ ਰਿਹਾ ਹੈ ਪਰ ਕੇਂਦਰ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਜੋ ਜਥਾ ਜਾਰੀ ਕੀਤਾ ਹੈਉਸ ਚ ਦੇਸ਼ ਦੀਆਂ ਮੰਨੀਆਂ ਹਸਤੀਆਂ ਸ਼ਾਮਲ ਹਨ ਜਿਨ੍ਹਾਂ ਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਵੀ ਸ਼ਾਮਲ ਹਨ ਜਾਣਕਾਰੀ ਅਨੁਸਾਰ ਕਾਂਗਰਸ ਪ੍ਰਧਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਗੁਰਦੁਆਰੇ ‘ਚ ਚੜ੍ਹਾਉਣ ਲਈ ਸਾਬਕਾ ਪੀ. ਐੱਮ. ਡਾ. ਮਨਮੋਹਨ ਸਿੰਘ ਨੂੰ ਚਾਂਦੀ ਦਾ ਇਕ ਛਤਰ ਅਤੇ ਰੁਮਾਲਾ ਸਾਹਿਬ ਸੌਂਪੇ ਹਨ। ਇੱਥੇ ਦੱਸ ਦੇਈਏ ਕਿ ਮਨਮੋਹਨ ਸਿੰਘ ਪਾਕਿਸਤਾਨ ਦੇ ਇਸ ਗੁਰਦੁਆਰੇ ਵਿਚ ਨਤਮਸਤਕ ਹੋਣ ਲਈ ਜਾਣ ਵਾਲੇ ਪਹਿਲੇ ਜਥੇ ਦਾ ਹਿੱਸਾ ਹੋਣਗੇ। ਮੀਡੀਆ ਰਿਪੋਰਟਾਂ ਅਨੁਸਾਰ ਕਰਤਾਰਪੁਰ ਦਰਸ਼ਨਾਂ ਤੋਂ ਪਹਿਲਾਂ ਦਿੱਲੀ ਕਾਂਗਰਸ ਪ੍ਰਧਾਨ ਸ਼੍ਰੀ ਸੁਭਾਸ਼ ਚੋਪੜਾ ਦੀ ਅਗਵਾਈ ਵਿਚ ਇਕ ਵਫ਼ਦ ਨੇ ਸਾਬਕਾ ਪੀ. ਐੱਮ. ਮਨਮੋਹਨ ਸਿੰਘ ਨੂੰ ਰੁਮਾਲਾ ਸਾਹਿਬ ਤੇ ਛਤਰ ਭੇਟ ਕੀਤਾ। ਦੱਸ ਦੇਈਏ ਉਨ੍ਹਾਂ ਨੇ ਇਹ ਦੋਵੇਂ ਚੀਜ਼ਾਂ ਦੇਸ਼ ਵਿਚ ਸ਼ਾਂਤੀ ਅਤੇ ਦਿੱਲੀ ਵਾਸੀਆਂ ਦੀ ਖੁਸ਼ੀ ਲਈ ਉਨ੍ਹਾਂ ਨੂੰ ਕਰਤਾਰਪੁਰ ਸਾਹਿਬ ਗੁਰਦੁਆਰੇ ਵਿਚ ਚੜ੍ਹਾਉਣ ਦੀ ਬੇਨਤੀ ਕੀਤੀ ਗਈ। ਦੱਸਣਯੋਗ ਹੈ ਕਿ 9 ਨਵੰਬਰ ਨੂੰ ਵਫ਼ਦ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਸਥਿਤ ਡੇਰਾ ਬਾਬਾ ਨਾਨਕ ਨੂੰ ਜੋੜਨ ਵਾਲੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ‘ਚ ਸ਼ਾਮਲ ਹੋਵੇਗਾ।

ਤੁਹਾਨੂੰ ਦੱਸ ਦੇਈਏ ਕਿ ਡਾ. ਮਨਮੋਹਨ ਸਿੰਘ ਨੇ ਉਮੀਦ ਜਤਾਈ ਕਿ ਕਰਤਾਰਪੁਰ ਲਾਂਘਾ ਭਵਿੱਖ ਦੇ ਸੰਘਰਸ਼ਾਂ ਨੂੰ ਸੁਲਝਾਉਣ ‘ਚ ਮਦਦਗਾਰ ਹੋ ਸਕਦਾ ਹੈ। ਦੋਨਾਂ ਦੇਸ਼ਾਂ ਵਿਚਕਾਰ ਸ਼ਾਤੀ ਕਾਇਮ ਹੋਣੀ ਬਹੁਤ ਜਿਆਦਾ ਜਰੂਰੀ ਹੈ ਜੋ ਬਾਬਾ ਨਾਨਕ ਜੀ ਦੀ ਕਿਰਪਾ ਨਾਲ ਸ਼ੁਰੂਆਤ ਹੋ ਗਈ ਹੈ।

Leave a Reply

Your email address will not be published. Required fields are marked *