ਕੇਜਰੀਵਾਲ ਨੇ ਫਿਰ ਖੁਸ਼ ਕੀਤੇ ਸਿੱਖ, ਸਿੱਖਾਂ ਨੂੰ ਦਿੱਤਾ ਇੱਕ ਹੋਰ ਵੱਡਾ ਤੋਹਫ਼ਾ, ਪੜ੍ਹੋ ਜਾਣਕਾਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਿੱਖ ਸੰਗਤਾਂ ਵਿਚ ਬਹੁਤ ਹੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸੰਗਤ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਹੁਤ ਰੁਚੀ ਦੇਖਣ ਨੂੰ ਮਿਲ ਰਹੀ ਹੈ। ਇਹ ਉਹ ਸਥਾਨ ਹੈ। ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਆਖਰੀ ਸਮਾਂ ਬਤੀਤ ਕੀਤਾ ਸੀ। ਉੱਥੇ ਉਨ੍ਹਾਂ ਨੇ ਕਿਰਤ ਕਰਨ ਦਾ ਉਪਦੇਸ਼ ਦਿੱਤਾ ਸੀ। ਪਾਕਿਸਤਾਨ ਸਰਕਾਰ ਨੇ ਇਸ ਧਾਰਮਿਕ ਸਥਾਨ ਲਈ ਵਿਸ਼ੇਸ਼ ਰਸਤਾ ਦਿੱਤਾ ਹੈ। ਇੱਥੇ ਦਰਸ਼ਨ ਕਰਨ ਲਈ ਵੀਹ ਡਾਲਰ ਫੀਸ ਰੱਖੀ ਗਈ ਸੀ। ਪਰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਬੀਤੇ ਦਿਨਾਂ ਦੌਰਾਨ ਐਲਾਨ ਕੀਤਾ ਸੀ ਕਿ 

ਉਨ੍ਹਾਂ ਦੀ ਸਰਕਾਰ ਵੱਲੋਂ ਇਹ 20 ਡਾਲਰ ਦੀ ਫੀਸ ਦਿੱਤੀ ਜਾਵੇਗੀ। ਦਿੱਲੀ ਤੋਂ ਜਿੰਨੇ ਮਰਜ਼ੀ ਸ਼ਰਧਾਲੂ ਕਰਤਾਰਪੁਰ ਸਾਹਿਬ ਜਾ ਸਕਦੇ ਹਨ। ਉਨ੍ਹਾਂ ਨੇ ਤਾਂ ਸੰਗਤਾਂ ਨੂੰ ਲਿਜਾਣ ਅਤੇ ਵਾਪਸ ਲਿਆਉਣ ਦਾ ਜ਼ਿੰਮਾ ਵੀ ਲੈ ਲਿਆ ਸੀ। ਜਿਸ ਕਰਕੇ ਸਿੱਖ ਸੰਗਤਾਂ ਨੇ ਉਨ੍ਹਾਂ ਦੀ ਚੰਗੀ ਪ੍ਰਸ਼ੰਸਾ ਵੀ ਕੀਤੀ ਸੀ। ਹੁਣ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਹੋਰ ਪਹਿਲ ਕਦਮੀ ਕੀਤੀ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਪ੍ਰਕਾਸ਼ ਪੁਰਬ ਤੇ ਜਿੰਨੇ ਵੀ ਦਿੱਲੀ ਦੇ ਗੁਰਦੁਆਰਾ ਸਾਹਿਬ ਵਿੱਚ ਰਾਗੀ ਜਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨਗੇ।

ਉਨ੍ਹਾਂ ਦੀਆਂ ਭੇਟਾਵਾਂ ਕੇਜਰੀਵਾਲ ਸਰਕਾਰ ਵੱਲੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਪੰਜਾਬੀ ਭਾਸ਼ਾ ਵਿੱਚ ਹੀ ਦਿੱਲੀ ਦੇ ਸਾਰੇ ਹੀ ਗੁਰੂ ਘਰਾਂ ਦੀਆਂ ਕਮੇਟੀਆਂ ਨੂੰ ਪੱਤਰ ਲਿਖੇ ਹਨ। ਇੱਥੇ ਵਰਨਣਯੋਗ ਹੈ ਕਿ ਦਿੱਲੀ ਅਤੇ ਇਸ ਦੇ ਨੇੜੇ ਲੱਗਦੀਆਂ ਬਸਤੀਆਂ ਵਿੱਚ ਲੱਗਭੱਗ 1500 ਗੁਰਦੁਆਰੇ ਹਨ। ਇਨ੍ਹਾਂ ਸਾਰੇ ਗੁਰੂ ਘਰਾਂ ਵਿਚ ਕੀਰਤਨ ਪ੍ਰਚਾਰ ਕਰਨ ਵਾਲੇ ਰਾਗੀ ਜਥਿਆਂ ਦੀ ਭੇਟਾ ਕੇਜਰੀਵਾਲ ਸਰਕਾਰ ਦੁਆਰਾ ਦਿੱਤੀ ਜਾਵੇਗੀ।

Leave a Reply

Your email address will not be published. Required fields are marked *